ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿਚ ਹਨ। ਉਨ੍ਹਾਂ ‘ਤੇ ਔਰਤਾਂ ਖਿਲਾਫ਼ ਵਿਵਾਦਤ ਬਿਆਨ ਦੇਣ ਦੇ ਇਲਜ਼ਾਮ ਲੱਗੇ ਹਨ। ਇਸ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।