ਮਾਨਸਾ ਦੀ ਅਦਾਲਤ ਵਿੱਚ ਅੱਜ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ ਹੋ ਗਈ ਹੈ। ਅਦਾਲਤ ਵਿੱਚ ਗਵਾਹ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦਸ ਦਈਏ ਕਿ ਮਾਨਸਾ ਦੀ ਅਦਾਲਤ ਨੇ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ। ਅੱਜ ਦੋ ਗਵਾਹਾਂ ਦੋ ਗਵਾਹ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਅਦਾਲਤ ’ਚ ਪੇਸ਼ ਨਹੀਂ ਹੋ ਸਕੇ। ਇਸ ਮਾਮਲੇ ’ਚ ਅਦਾਲਤ ਨੇ ਅਗਲੀ ਤਰੀਕ 26 ਜੁਲਾਈ 2024 ਤੈਅ ਕੀਤੀ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ’ਤੇ ਗਵਾਹ ਵੱਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲੇ ਦੇ ਮਾਪੇ ਅੱਜ ਵੀ ਆਪਣੇ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ।