ਮੋਬਾਇਲ ਟਾਰਚ ਨਾਲ ਹੋਈ ਮਹਿਲਾ ਦੀ ਡਿਲਵਰੀ, ਪਟਿਆਲਾ ਦੇ ਹਸਪਤਾਲ ਦਾ ਵੱਡਾ ਕਾਂਡ

ਪਟਿਆਲਾ ਦਾ ਰਾਜਿੰਦਰਾ ਹਸਪਤਾਲ ਜੋ ਕਿ ਸਮੁੱਚੇ ਮਾਲਵਾ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਬੀਤੀ ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਫੋਟੋ ਗਾਇਨੀਕੋਲੋਜੀ ਵਿਭਾਗ ਦੀ ਹੈ ਜਿੱਥੇ ਡਾਕਟਰ ਮੋਬਾਈਲ ਫੋਨ ਦੀ ਰੋਸ਼ਨੀ ਵਿੱਚ ਡਲਿਵਰੀ ਕੇਸ ਕਰ ਰਿਹਾ ਹੈ। ਇਸ ਪੂਰੇ ਮਾਮਲੇ ਵਿੱਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਾਕਟਰ ਬਲਬੀਰ ਸਿੰਘ ਨੇ ਰਾਜਿੰਦਰ ਹਸਪਤਾਲ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਹਸਪਤਾਲ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਸਬੰਧੀ ਕੈਮਰੇ ‘ਤੇ ਬੋਲਣ ਨੂੰ ਤਿਆਰ ਨਹੀਂ ਹੈ।

ਉੱਧਰ ਮਾਮਲਾ ਸੁਰਖੀਆਂ ’ਚ ਆਉਣ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਾਵਰ ਵਰਕਸ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ ਅਤੇ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ| ਬਿਜਲੀ ਵਿਭਾਗ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਨਾਲ ਭਵਿੱਖ ’ਚ ਮਰੀਜ਼ ਅਤੇ ਉਸ ਦੇ ਪਰਿਵਾਰ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ।

Advertisement