ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ।
ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਬੁੱਤ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਹ ਬੁੱਤ ਉੱਥੇ ਆਉਣ ਵਾਲੇ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ।