ਮੌਸਮ ਦਾ ਬਦਲਦਾ ਮਿਜਾਜ਼, 9 ਜ਼ਿਲ੍ਹਿਆ ਵਿੱਚ ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ।

ਦਸ ਦੇਈਏ ਕਿ ਪੰਜਾਬ ਵਿੱਚ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੋਣ ਦੇ ਬਾਵਜੂਦ ਖੁੱਲ੍ਹ ਕੇ ਮੀਂਹ ਨਹੀਂ ਪਿਆ। ਪਰ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ‘ਚ ਮਾਨਸੂਨ ਸੁਸਤ ਹੈ। ਜਿਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਘੱਟ ਹੈ। ਮਾਨਸੂਨ ਦੀਆਂ ਹਵਾਵਾਂ ਘੱਟ ਦਬਾਅ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਦਾ ਅਸਰ ਵੈਸਟਰਨ ਡਿਸਟਰਬੈਂਸ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਵਿੱਚ ਹੁਣ ਤੱਕ ਸਿਰਫ਼ 4 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਆਮ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 20% ਤੱਕ ਘੱਟ ਬਾਰਿਸ਼ ਨੂੰ ਆਮ ਮੰਨਿਆ ਜਾਂਦਾ ਹੈ। ਅੰਮ੍ਰਿਤਸਰ ਵਿੱਚ 19 ਫੀਸਦੀ ਘੱਟ ਮੀਂਹ ਪਿਆ ਜਦੋਂ ਕਿ ਤਰਨਤਾਰਨ ਵਿੱਚ ਆਮ ਨਾਲੋਂ 22 ਫੀਸਦੀ ਵੱਧ ਮੀਂਹ ਪਿਆ। ਮਾਨਸਾ ਵਿੱਚ 21 ਫੀਸਦੀ ਅਤੇ ਸੰਗਰੂਰ ਵਿੱਚ 13 ਫੀਸਦੀ ਵੱਧ ਮੀਂਹ ਪਿਆ ਹੈ। ਬਾਕੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਵਿੱਚ 77% ਘੱਟ ਅਤੇ ਹੁਸ਼ਿਆਰਪੁਰ ਵਿੱਚ 76% ਘੱਟ ਮੀਂਹ ਪਿਆ ਹੈ।

Advertisement