ਲੁਧਿਆਣਾ ਪੱਛਮੀ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। AAP ਨੇ MP ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਦਸ ਦੇਈਏ ਕਿ MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਸੀ।

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਇਹ ਲਗਭਗ ਤੈਅ ਹੈ ਕਿ ਕੇਜਰੀਵਾਲ ਰਾਜ ਸਭਾ ਮੈਂਬਰ ਬਣ ਜਾਣਗੇ। ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਜਨਵਰੀ ਵਿੱਚ ਦੇਹਾਂਤ ਹੋ ਗਿਆ ਸੀ।