ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਜਨਤਾ ਨੂੰ ਮਿਲਿਆ ਖਾਸ ਤੋਹਫਾ, ਪੜ੍ਹੋ ਪੂਰੀ ਖ਼ਬਰ 

ਲੋਕ ਸਭਾ ਚੋਣਾਂ ਲਈ ਵੋਟਿੰਗ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਲੋਕਾਂ ਨੂੰ ਅੱਜ ਤੋਂ ਵੱਡਾ ਤੋਹਫ਼ਾ ਮਿਲਿਆ ਹੈ। ਦਰਅਸਲ, ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਅਪ੍ਰੈਲ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਮਹਿੰਗਾਈ ਦੀ ਮਾਰ ਦਾ ਸਾਹਮਣਾ ਨਹੀਂ ਕਰਨਾ ਪਏਗਾ। 

ਸਰਕਾਰੀ ਤੇਲ ਕੰਪਨੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਅੱਜ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 30.50 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ, ਇਸ ਕਟੌਤੀ ਦਾ ਲਾਭ ਸਿਰਫ 19 ਕਿਲੋ ਦੇ ਕਮਰਸ਼ੀਅਲ LPG ਸਿਲੰਡਰ ‘ਤੇ ਹੀ ਮਿਲੇਗਾ। ਇਸ ਵਾਰ ਘਰੇਲੂ ਵਰਤੋਂ ਲਈ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦਸ ਦੇਈਏ ਕਿ ਤਾਜ਼ਾ ਕਟੌਤੀ ਤੋਂ ਬਾਅਦ ਦਿੱਲੀ ‘ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1,764.50 ਰੁਪਏ ‘ਤੇ ਆ ਗਈ ਹੈ। ਇਸੇ ਤਰ੍ਹਾਂ ਅੱਜ ਤੋਂ ਕੋਲਕਾਤਾ ‘ਚ ਵਪਾਰਕ LPG ਸਿਲੰਡਰ 1,879 ਰੁਪਏ ‘ਚ ਮਿਲੇਗਾ। ਮੁੰਬਈ ਦੇ ਲੋਕਾਂ ਨੂੰ ਹੁਣ ਇਸ ਵੱਡੇ ਸਿਲੰਡਰ ਲਈ 1,717.50 ਰੁਪਏ ਦੇਣੇ ਪੈਣਗੇ, ਜਦਕਿ ਚੇਨਈ ‘ਚ ਹੁਣ ਇਸ ਦੀ ਕੀਮਤ 1,930 ਰੁਪਏ ਹੋਵੇਗੀ।

Advertisement