ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਹੋ ਚੁੱਕਾ ਹੈ। ਪੰਜਾਬ ਦੀਆਂ 13 ਸੀਟਾਂ, ਚੰਡੀਗੜ੍ਹ ਦੀ ਇਕ ਸੀਟ ਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ‘ਤੇ ਸੱਤਵੇਂ ਅਤੇ ਆਖਰੀ ਪੜਾਅ ਵਿਚ 1 ਜੂਨ ਨੂੰ ਵੋਟਿੰਗ ਪਵੇਗੀ ਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਤਰੀਕਾਂ ਦੇ ਐਲਾਨ ਦੇ ਤੁਰੰਤ ਬਾਅਦ ਵੱਖ-ਵੱਖ ਪਾਰਟੀਆਂ ਵੱਲੋਂ ਲਗਾਏ ਗਏ ਹੋਰਡਿੰਗਸ ਉਤਰਵਾਏ ਜਾ ਰਹੇ ਹਨ।
ਪੰਜਾਬ ਭਰ ਵਿਚ ਜਿਥੇ ਕਿਤੇ ਵੀ ਰਾਜਨੀਤਕ ਪਾਰਟੀ ਵੱਲੋਂ ਜਾਂ ਸਿਆਸੀ ਆਗੂ ਵੱਲੋਂ ਕੋਈ ਬੋਰਡ ਲਗਾਇਆ ਗਿਆ ਹੈ ਉਸ ਨੂੰ ਉਤਾਰ ਦਿੱਤਾ ਜਾ ਰਿਹਾ ਹੈ ਕਿਉਂਕਿ ਦੇਸ਼ ਭਰ ਵਿਚ ਚੋਣ ਜ਼ਾਬਤਾ ਲਗਾ ਦਿੱਤਾ ਗਿਆ ਹੈ।ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਅਬੋਹਰ, ਪਠਾਨਕੋਟ ਦੀਆਂ ਵੱਖ-ਵੱਖ ਥਾਵਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਰਾਜਨੀਤਕ ਲੀਡਰਾਂ ਵੱਲੋਂ ਜੋ ਵੀ ਬੋਰਡ ਲਗਾਏ ਗਏ ਹਨ ਉਨ੍ਹਾਂ ਨੂੰ ਉਤਾਰਿਆ ਜਾ ਰਿਹਾ ਹੈ।
ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣ ਜ਼ਾਬਤਾ ਲੱਗ ਚੁੱਕਾ ਹੈ ਤੇ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਬੋਰਡਾਂ ਨੂੰ ਉਤਾਰਿਆ ਜਾ ਰਿਹਾ ਹੈ।