ਭਾਰਤ ਵਿਚ ਇੱਕੋ ਸਮੇਂ ਵੱਖ-ਵੱਖ ਰਾਜਾਂ ਦੇ ਮੌਸਮ ਵਿਚ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਵਿੱਚ ਠੰਢ ਸ਼ੁਰੂ ਹੋ ਰਹੀ ਹੈ ਜਦੋਂਕਿ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਹਾਈਬ੍ਰਿਡ ਮੋਡ ਦਿੱਲੀ-ਐਨਸੀਆਰ ਦੇ ਸਕੂਲਾਂ ਵਿੱਚ ਸੋਮਵਾਰ ਤੱਕ ਲਾਗੂ ਰਹੇਗਾ, ਯਾਨੀ ਕਿ ਕਲਾਸਾਂ ਆਨਲਾਈਨ ਮੋਡ ਵਿੱਚ ਵੀ ਲਗਾਈਆਂ ਜਾ ਸਕਦੀਆਂ ਹਨ।
ਦਿੱਲੀ ‘ਚ ਦੀਵਾਲੀ ਅਤੇ ਛਠ ਪੂਜਾ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀ ਸਕੂਲ ‘ਚ ਐਡਜਸਟ ਹੋਣ ਲੱਗੇ ਸਨ ਕਿ ਫਿਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਦੂਸ਼ਣ ਦਾ ਪੱਧਰ ਅਚਾਨਕ ਵਧਣਾ ਸ਼ੁਰੂ ਹੋ ਗਿਆ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ, ਫਰੀਦਾਬਾਦ ਸਮੇਤ ਕਈ ਥਾਵਾਂ ‘ਤੇ AQI 500-1800 ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਸਥਿਤੀ ਵਿੱਚ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਗ੍ਰੇਪ 4 ਲਾਗੂ ਹੁੰਦੇ ਹੀ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ। ਫਿਲਹਾਲ ਦਿੱਲੀ-ਐੱਨਸੀਆਰ ਦੇ ਸਕੂਲ ਸੋਮਵਾਰ ਤੱਕ ਹਾਈਬ੍ਰਿਡ ਮੋਡ ਉਤੇ ਰਹਿਣਗੇ।
ਜ਼ਿਕਰਯੋਗ ਹੈ ਕਿ ਭਾਰਤ ਦੇ ਵੱਖ-ਵੱਖ ਰਾਜਾਂ ਦੇ ਮੌਸਮ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅਕਤੂਬਰ ਤੋਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ ਸਮੇਤ ਕਈ ਸ਼ਹਿਰਾਂ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਧੁੰਦ ਵੀ ਦਿਖਾਈ ਦੇਣ ਲੱਗੀ ਹੈ।