ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਤੇਜ਼ ਝਟਕੇ ਦੁਪਹਿਰ 1 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ। ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਮਗਰੋਂ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ ਕਿੰਨੀ ਰਹੀ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਲੁਧਿਆਣਾ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਦਿੱਲੀ-NCR ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਇਸ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ।