ਵੱਡੀ ਖ਼ਬਰ- ਮਨਜਿੰਦਰ ਸਿਰਸਾ ਨੂੰ ਸ਼੍ਰੀ ਤਖ਼ਤ ਸਾਹਿਬ ਪੇਸ਼ ਹੋਣ ਦੇ ਹੁਕਮ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ 2007 ਤੋਂ 2017 ਵਿੱਚ ਰਹੀ ਸਰਕਾਰ ਦੁਰਮਿਆਣ ਕੈਬਨਟ ਰੈਕ ਹਾਸਲ ਕਰਨ ਵਾਲੇ ਵਿਅਕਤੀ ਹਨ l ਜਿਸ ਕਾਰਨ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸਾਬਕਾ ਕੈਬਨਟ ਮੰਤਰੀਆਂ ਦੇ ਨਾਲ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ I

ਦਸ ਦੇਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿੰਨ ਸਾਬਕਾ ਜਥੇਦਾਰਾਂ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜਿਸ ਵਿੱਚੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇ ਦਿੱਤਾ ਹੈ |

ਜ਼ਿਕਰਯੋਗ ਹੈ ਕਿ  ਮਨਜਿੰਦਰ ਸਿੰਘ ਸਿਰਸਾ ਨੂੰ ਜਾਰੀ ਕੀਤੇ ਪੱਤਰ ‘ਚ ਇਹ ਲਿਖਿਆ ਗਿਆ ਹੈ ਕਿ ਡੇਰਾ ਸਿਰਸਾ ਨੂੰ ਮਾਫੀ ਵਾਲੇ ਮਾਮਲੇ ਵਿੱਚ ਇਹਨਾਂ ਦੀ ਅਹਿਮ ਭੂਮਿਕਾ ਰਹੀ ਹੈ। ਦਰਅਸਲ ਅਕਾਲੀ ਦਲ ਦੀ ਸਰਕਾਰ ਵੇਲੇ ਮਨਜਿੰਦਰ ਸਿੰਘ ਸਿਰਸਾ ਕੋਲ ਕੈਬਨਿਟ ਰੈਂਕ ਸੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦਾ ਵੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਚੁੱਕਾ ਹੈ ।

Advertisement