ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।
ਗੌਰਤਲਬ ਹੈ ਕਿ ਇਹ ਮਾਮਲਾ ਫਰੀਦਕੋਟ ਦੀ ਹੇਠਲੀ ਅਦਾਲਤ ਵਿਚ ਚੱਲ ਰਿਹਾ ਹੈ। ਜਦੋਂਕਿ ਡੇਰਾ ਮੁਖੀ ਨੇ ਇਸੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ।