ਸ਼ੰਭੂ ਬਾਰਡਰ ‘ਤੇ ਇੱਕ ਪਾਸੇ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਤੋਂ ਹਰਿਆਣਾ ਜਾਣ ਲਈ ਰਸਤਾ ਕਲੀਅਰ ਹੋ ਗਿਆ ਹੈ। ਗੱਡੀਆਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। DIG ਦਾ ਕਹਿਣਾ ਹੈ ਕਿ ਆਮ ਪਬਲਿਕ ਲਈ ਰਸਤਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਤੋਂ ਹਰਿਆਣਾ ਤੱਕ ਰੋਡ ਕਲੀਅਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣਾ ਸਮਾਨ ਲਿਜਾ ਰਹੇ ਹਨ। ਸਮਾਨ ਲਿਜਾਣ ਦੀ ਕੋਈ ਰੋਕ ਟੋਕ ਨਹੀਂ ਹੈ। ਕਿਸਾਨ ਆਪਣਾ ਸਮਾਨ ਲਿਜਾ ਸਕਦੇ ਹਨ।

ਪੰਜਾਬ ਸਰਕਾਰ ਨੇ ਬੁੱਧਵਾਰ ਰਾਤ ਨੂੰ ਪੁਲਿਸ ਦੀ ਮਦਦ ਨਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ 13 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਹਟਾ ਦਿੱਤਾ। ਪੁਲਿਸ ਨੇ ਖਨੌਰੀ ਅਤੇ ਸ਼ੰਭੂ ਬਾਰਡਰਾਂ ‘ਤੇ ਬਣੇ ਪਲੇਟਫਾਰਮਾਂ ਨੂੰ ਢਾਹ ਦੇਣ ਲਈ ਬੁਲਡੋਜ਼ਰ ਦੀ ਵਰਤੋਂ ਕੀਤੀ ਅਤੇ ਟੈਂਟਾਂ ਨੂੰ ਵੀ ਉਖਾੜ ਦਿੱਤਾ। ਦਰਅਸਲ, ਕਿਸਾਨ ਇੱਥੇ 13 ਫਰਵਰੀ-2024 ਤੋਂ ਹੜਤਾਲ ‘ਤੇ ਬੈਠੇ ਸਨ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ।