ਵੱਡੀ ਖ਼ਬਰ- ਸਾਰੇ ਪ੍ਰਾਇਮਰੀ ਸਕੂਲ ਹੋਏ ਬੰਦ, ਲੱਗਣਗੀਆਂ Online ਕਲਾਸਾਂ

ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਵਿੱਚ ਜੀਆਰਏਪੀ-3 ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਹ 15 ਨਵੰਬਰ ਤੋਂ ਲਾਗੂ ਹੋਵੇਗਾ, ਜਿਸ ਤਹਿਤ ਕਈ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।

ਦਸ ਦੇਈਏ ਕਿ CM Atishi ਨੇ ਇਹ ਐਲਾਨ ਕਰਦਿਆਂ ਕਿਹਾ, ‘‘ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।’’ ਆਤਿਸ਼ੀ ਕੋਲ ਸਿੱਖਿਆ ਵਿਭਾਗ ਵੀ ਹੈ। ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ‘ਗੰਭੀਰ’ ਸ਼੍ਰੇਣੀ ਵਿੱਚ ਬਣੀ ਰਹੀ, ਜਿਸ ਕਾਰਨ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਲਾਗੂ ਕਰਨ ਲਈ ਕਿਹਾ ਗਿਆ। ਇਹ ਪਾਬੰਦੀਆਂ ਸ਼ੁੱਕਰਵਾਰ ਤੋਂ ਲਾਗੂ ਹੋਣਗੀਆਂ।

Advertisement