ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਚਾਚਾ ਦੀ ਸੁਰੱਖਿਆ ‘ਚ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੀ ਲਾਇਸੰਸੀ ਪਿਸਤੌਲ ਦੀ ਸਫਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਐ ਕਿ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਇਹ ਗੰਨਮੈਨ ਦਿੱਤਾ ਗਿਆ ਸੀ। ਡਿਊਟੀ ਤੋਂ ਬਾਅਦ ਪੰਜਾਬ ਪੁਲਸ ਦਾ ਮੁਲਾਜ਼ਮ ਗੰਨਮੈਨ ਹਰਦੀਪ ਸਿੰਘ ਆਪਣੇ ਪਿੰਡ ਮਾਨਸਾ ਦੇ ਫਫੜੇ ਭਾਈ ਕੇ ਗਿਆ ਹੋਇਆ ਸੀ। ਇਹ ਹਾਦਸਾ ਤੜਕੇ ਸਵੇਰ ਵੇਲੇ ਵਾਪਰਿਆ ਦੱਸਿਆ ਜਾ ਰਿਹਾ ਐ। ਹਾਲਾਂਕਿ ਗੋਲੀ ਚੱਲਣ ਦੀ ਗੱਲ ਬੰਦੂਕ ਸਾਫ ਕਰਦੇ ਸਮੇਂ ਹੋਈ ਦੱਸੀ ਜਾ ਰਹੀ ਹੈ। ਪਰ ਇਸ ਮਾਮਲੇ ਵਿਚ ਅਜੇ ਕੁਝ ਸਾਫ ਨਹੀਂ ਹੋਇਆ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚਲੀ