ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਦੀ ਬੇਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ।
ਦਸ ਦੇਈਏ ਕਿ ਬੈਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਆਖਿਰ ਸੰਜੇ ਸਿੰਘ ਨੂੰ ਹੁਣ ਵੀ ਜੇਲ੍ਹ ਵਿੱਚ ਰੱਖਣ ਦੀ ਜ਼ਰੂਰਤ ਕਿਉਂ ਹੈ? ਕੋਰਟ ਨੂੰ ਸੰਜੇ ਸਿੰਘ ਦੇ ਵਕੀਲ ਨੇ ਦੱਸਿਆ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਿਆ ਹੈ। ਇਸਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।