ਸਤੇਂਦਰ ਜੈਨ ਨੂੰ ਵੱਡਾ ਝਟਕਾ, SC ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਤੁਰੰਤ ਆਤਮ-ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ। ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਜਸਟਿਸ ਏ.ਐੱਸ ਬੋਪੰਨਾ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੀ ਬੇਂਚ ਨੇ ਸਤੇਂਦਰ ਜੈਨ ਤੇ ਅੰਕੁਸ਼ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਜੈਨ 26 ਮਈ 2023 ਤੋਂ ਮੈਡੀਕਲ ਜ਼ਮਾਨਤ ‘ਤੇ ਹਨ।

ਜ਼ਿਕਰਯੋਗ ਹੈ ਕਿ 25 ਸਤੰਬਰ ਨੂੰ ਅਦਾਲਤ ਨੇ ਸਤੇਂਦਰ ਦੀ ਅੰਤਰਿਮ ਜ਼ਮਾਨਤ 9 ਅਕਤੂਬਰ ਤੱਕ ਵਧਾ ਦਿੱਤੀ ਸੀ। ਪਿਛਲੀ ਸੁਣਵਾਈ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਜ਼ਰੂਰੀ ਕੰਮ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਣਗੇ । ਅਜਿਹੇ ਵਿੱਚ ਅਦਾਲਤ ਨੇ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਵਧਾ ਦਿੱਤੀ ਸੀ।

ਦਸ ਦੇਈਏ ਕਿ ਈਡੀ ਨੇ ਸਤੇਂਦਰ ਜੈਨ ਨੂੰ 30 ਮਈ, 2022 ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਕੋਰਟ ਨੇ ਮੈਡੀਕਲ ਆਧਾਰ ‘ਤੇ ਉਨ੍ਹਾਂ ਨੂੰ ਕਰੀਬ 9 ਮਹੀਨੇ ਪਹਿਲਾਂ ਅੰਤਰਿਮ ਜ਼ਮਾਨਤ ਦਿੱਤੀ ਸੀ। ਹਾਲਾਂਕਿ ਕੋਰਟ ਨੇ ਉਨ੍ਹਾਂ ‘ਤੇ ਇਸ ਮਾਮਲੇ ਨਾਲ ਜੁੜੇ ਗਵਾਹਾਂ, ਸ਼ਿਕਾਇਤਕਰਤਾਵਾਂ ਆਦਿ ‘ਤੇ ਪ੍ਰਭਾਵ ਦੀ ਵਰਤੋਂ ਕਰਨ, ਮੀਡੀਆ ਨਾਲ ਸੰਪਰਕ ਕਰਨ, ਰਾਜਨੀਤਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਰਗੀਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਸੀ।

Advertisement