ਸਰਕਾਰੀ ਸਨਮਾਨਾਂ ਨਾਲ ਮਨਮੋਹਨ ਸਿੰਘ ਦਾ ਸਸਕਾਰ ਥੋੜ੍ਹੀ ਦੇਰ ਵਿੱਚ

 ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦਾ ਗਿਆ। ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਇੱਥੇ ਰੱਖਿਆ ਗਿਆ। ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਵਾਡਰਾ ਸਮੇਤ ਪਾਰਟੀ ਦੇ ਸਾਰੇ ਵੱਡੇ ਨੇਤਾ ਕਾਂਗਰਸ ਹੈੱਡਕੁਆਰਟਰ ‘ਤੇ ਮੌਜੂਦ ਹਨ। ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਵੀ ਇੱਥੇ ਡਾ. ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।

ਇੱਥੋਂ ਅੰਤਿਮ ਯਾਤਰਾ ਨਿਗਮ ਬੋਧ ਘਾਟ ਤਕ ਜਾਵੇਗੀ ਜਿੱਥੇ ਸਸਕਾਰ ਕੀਤਾ ਜਾਵੇਗਾ। ਇਸ ਕਾਰਨ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਰਿੰਗ ਰੋਡ (ਮਹਾਤਮਾ ਗਾਂਧੀ ਮਾਰਗ), ਨਿਸ਼ਾਦ ਰਾਜ ਮਾਰਗ, ਬੁਲੇਵਾਰਡ ਰੋਡ, ਐਸਪੀਐਮ ਮਾਰਗ, ਲੋਥੀਅਨ ਰੋਡ ਤੇ ਨੇਤਾਜੀ ਸੁਭਾਸ਼ ਮਾਰਗ ਸਮੇਤ ਸੜਕਾਂ ‘ਤੇ ਪਾਬੰਦੀ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ‘ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਭਾਜਪਾ ਦਾ ਦੋਸ਼ ਹੈ ਕਿ ਕਾਂਗਰਸ ਵੀ ਇਸ ਮੁੱਦੇ ‘ਤੇ ਸਿਆਸਤ ਕਰ ਰਹੀ ਹੈ, ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਆਪਣੀ ਤਰਫੋਂ ਡਾ. ਸਿੰਘ ਦੀ ਯਾਦਗਾਰ ਬਣਾਉਣ ਦਾ ਫੈਸਲਾ ਕਰਦਿਆਂ ਕਾਂਗਰਸ ਲੀਡਰਸ਼ਿਪ ਦੇ ਨਾਲ-ਨਾਲ ਡਾ. ਸਿੰਘ ਦੇ ਪਰਿਵਾਰ ਨੂੰ ਵੀ ਜਾਣੂ ਕਰਵਾਇਆ ਹੈ। ਅਖਿਲੇਸ਼ ਯਾਦਵ ਨੇ ਵੀ ਇਸ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ।

Advertisement