ਸਰਕਾਰ ਵੱਲੋਂ ਪਟਾਕੇ ਚਲਾਉਣ ਉਤੇ ਲੱਗੀ ਪਾਬੰਦੀ

ਦਿੱਲੀ ਸਰਾਕਰ ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਰਾਜਧਾਨੀ ਵਿਚ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਚਲਾਉਣ ਉਤੇ ਪਾਬੰਦੀ ਲਾ ਦਿੱਤੀ ਹੈ ਜੋ ਕਿ ਪਹਿਲੀ ਜਨਵਰੀ 2025 ਤੱਕ ਲਾਗੂ ਰਹੇਗੀ। ਇਹ ਪਾਬੰਦੀ ਆਨਲਾਈਨ ਵੇਚੇ ਜਾਣ ਵਾਲੇ ਪਟਾਕਿਆਂ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ਉਤੇ ਲਾਗੂ ਹੋਵੇਗੀ। ਜਾਰੀ ਨਿਰਦੇਸ਼ਾਂ ਅਨੁਸਾਰ ਦਿੱਲੀ ਪੁਲੀਸ ਨੂੰ ਪਾਬੰਦੀ ਨੂੰ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਹ ਐਲਾਨ ਕਰਦਿਆਂ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਸਰਦੀਆਂ ਵਿਚ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਅੱਜ ਤੋਂ ਪਹਿਲੀ ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਾਈ ਜਾਂਦੀ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਹਨ।

Advertisement