ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ ਸਲਮਾਨ ਖਾਨ ਤੋਂ ਸੁਪਾਰੀ ਲੈਣ ਵਾਲੇ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪਨਵੇਲ ‘ਚ ਫਿਲਮ ਅਦਾਕਾਰ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ।
ਬਿਸ਼ਨੋਈ ਨੇ ਸੁੱਖਾ ਨੂੰ ਸਲਮਾਨ ਦੇ ਘਰ ‘ਤੇ ਗੋਲੀ ਚਲਾਉਣ ਦਾ ਕੰਮ ਸੌਂਪਿਆ ਸੀ ਪਰ ਗੈਂਗ ਦੇ ਕੁਝ ਮੈਂਬਰਾਂ ਦੇ ਫੜੇ ਜਾਣ ਤੋਂ ਬਾਅਦ ਸੁੱਖਾ ਫਰਾਰ ਹੋ ਗਿਆ। ਇਹ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੁਲਿਸ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਹੈ।
ਇਸ ਸਾਲ ਅਪ੍ਰੈਲ ‘ਚ ਬਿਸ਼ਨੋਈ ਗੈਂਗ ਦੇ ਦੋ ਗੁੰਡਿਆਂ ਨੇ ਸਲਮਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਜਿਨ੍ਹਾਂ ਨੂੰ ਬਾਅਦ ‘ਚ ਗ੍ਰਿਫਤਾਰ ਕਰ ਲਿਆ ਗਿਆ ਸੀ।