ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ‘ਚ 5 ਦਿਨਾਂ ਦਾ ਡਰਾਈ ਡੇਅ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਸ਼ਰਾਬ ਖਰੀਦੀ ਤੇ ਵੇਚੀ ਨਹੀਂ ਜਾ ਸਕੇਗੀ।
ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡਰਾਈ ਡੇਅ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡਰਾਈ ਡੇਅ ਐਲਾਨਿਆ ਗਿਆ ਹੈ।
The Excise Department of Delhi Government released the list of dry days for the upcoming days.
— ANI (@ANI) April 7, 2024
There will be a dry day in Delhi on the occasion of Eid on 11 April, Ram Navami on 17 April, Mahavir Jayanti on 21 April, Buddha Purnima on 23 May and Bakrid on 17 June; the liquor… pic.twitter.com/s1N8mngPIm
ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾਬ ਦੀ ਖਰੀਦੋ-ਫਰੋਖਤ ‘ਤੇ ਪਾਬੰਦੀ ਰਹੇਗੀ।