ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਖਿਲਾਫ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। 10 ਜੁਲਾਈ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ।

ਪੰਜਾਬ ਹਰਿਆਣਾ ਹਾਈਕੋਰਟ ਨੇ 10 ਜੁਲਾਈ ਨੂੰ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਅਮਨ-ਕਾਨੂੰਨ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ। ਹਾਈ ਕੋਰਟ ਨੂੰ ਅਜਿਹਾ ਹੁਕਮ ਨਹੀਂ ਦੇਣਾ ਚਾਹੀਦਾ।
ਦਸ ਦੇਈਏ ਕਿ ਸ਼ੰਭੂ ਬਾਰਡਰ ਨੂੰ ਬੰਦ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਸਰਕਾਰ ਦਾ ਕੰਮ ਆਵਾਜਾਈ ਨੂੰ ਨਿਯਮਤ ਕਰਨਾ ਹੈ। ਉਸ ਦਾ ਕੰਮ ਹਾਈਵੇ ਬੰਦ ਕਰਨਾ ਨਹੀਂ ਹੈ।