ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਵੋਟ

ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਜੱਦੀ ਸ਼ਹਿਰ ਜਲੰਧਰ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਦਿਨ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਉਹ ਬਾਹਰ ਨਿਕਲ ਕੇ ਵੋਟ ਪਾਉਣ। ਆਪਣੀ ਵੋਟ ਪਾਉਣ ਤੋਂ ਬਾਅਦ ਹਰਭਜਨ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਵੋਟ ਪਾਉਣ ਲਈ ਆਉਣਗੇ ਅਤੇ ਮੈਂ ਜਲੰਧਰ ਵਿੱਚ ਵੱਧ ਤੋਂ ਵੱਧ ਮਤਦਾਨ ਚਾਹੁੰਦਾ ਹਾਂ। ਇਹ ਸਾਡਾ ਫਰਜ਼ ਹੈ ਅਤੇ ਸਾਨੂੰ ਉਹ ਸਰਕਾਰ ਲਿਆਉਣੀ ਚਾਹੀਦੀ ਹੈ ਜੋ ਅਸੀਂ ਚਾਹੁੰਦੇ ਹਾਂ, ਇੱਕ ਅਜਿਹੀ ਸਰਕਾਰ ਜੋ ਲੋਕਾਂ ਲਈ ਕੰਮ ਕਰੇ।”

ਹਰਭਜਨ ਨੇ ਕਿਹਾ ਕਿ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦੇ ਸਮੇਂ ਕੋਈ ਵੀਆਈਪੀ ਕਲਚਰ ਨਹੀਂ ਹੋਣਾ ਚਾਹੀਦਾ ਅਤੇ ਹਰ ਕਿਸੇ ਨੂੰ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਬਿਲਕੁਲ ਵੀਆਈਪੀ ਨਹੀਂ ਹਾਂ, ਵੀਆਈਪੀ ਕਲਚਰ ਖਤਮ ਹੋਣਾ ਚਾਹੀਦਾ ਹੈ ਜੇਕਰ ਕੋਈ ਲੰਗਰ ਲਈ ਕਤਾਰ ਵਿੱਚ ਖੜ੍ਹਾ ਹੋ ਸਕਦਾ ਹੈ ਤਾਂ ਕੋਈ ਵੀ ਇੱਥੇ ਖੜ੍ਹਾ ਹੋ ਸਕਦਾ ਹੈ।

Advertisement