ਸਾਬਕਾ ਮੰਤਰੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੰਤਰੀ ਤੇ ਕਾਂਗਰਸ ਲੀਡਰ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲ ਗਈ ਹੈ ਤੇ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਸੁੰਦਰ ਸ਼ਾਮ ਅਰੋੜਾ ਉੱਪਰ ਵੀ ਦਰਜ ਭ੍ਰਿਸ਼ਟਾਚਾਰ ਦਾ ਕੇਸ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦਾ ਕੇਸ ਰੱਦ ਕਰ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।

Advertisement