ਹੁਸ਼ਿਆਰਪੁਰ ‘ਚ ਜਨਮੇ ਉੱਘੇ ਸਮਾਜ ਸੇਵੀ ਕਮਲ ਚੌਧਰੀ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੇਰ ਰਾਤ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ‘ਤੇ ਵੱਖ ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਦਿੱਲੀ ਵਿਖੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਕਮਲ ਚੌਧਰੀ ਲੋਕ ਸਭਾ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵਾਲੇ ਚਾਰ ਵਾਰ ਸੰਸਦ ਮੈਂਬਰ ਰਹੇ। ਉਹ ਰੱਖਿਆ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਸਨ। ਇਨ੍ਹਾਂ ਹੀ ਨਹੀਂ ਕਮਲ ਚੌਧਰੀ ਇੱਕ ਭਾਰਤੀ ਸਿਆਸਤਦਾਨ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਲੜਾਕੂ ਪਾਇਲਟ ਵੀ ਰਹਿ ਚੁੱਕੇ ਹਨ।