ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ PM ਮੋਦੀ ਨੇ ਕਹੀ ਵੱਡੀ ਗੱਲ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕੀਤਾ। ‘ਐਕਸ’ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਤੇ ਸਿਧਾਂਤਾਂ ‘ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।

ਉਨ੍ਹਾਂ ਲਿਖਿਆ…ਅੱਜ, ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ‘ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਤੇ ਸਿਧਾਂਤਾਂ ‘ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ, ਬਹਾਦਰੀ ਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ। ਉਹ ਹਮੇਸ਼ਾ ਇੱਕ ਵਧੇਰੇ ਨਿਆਂਪੂਰਨ ਤੇ ਦਿਆਲੂ ਸਮਾਜ ਦੀ ਸਿਰਜਣਾ ਦੀ ਦਿਸ਼ਾ ਵਿੱਚ ਸਾਡੀ ਅਗਵਾਈ ਕਰਨ।

ਅੱਜ, ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ‘ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਅਤੇ ਸਿਧਾਂਤਾਂ ‘ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ…

ਦਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਦੇਸ਼ ਵਿਆਪੀ ਵੀਰ ਬਾਲ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ ਤੇ ਸੁਪੋਸ਼ਿਤ ਗ੍ਰਾਮ ਪੰਚਾਇਤ ਅਭਿਆਨ ਦੀ ਸ਼ੁਰੂਆਤ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਵੀ ਮੌਜੂਦ ਹੋਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ।

Advertisement