ਪੰਜਾਬੀ ਅਦਾਕਾਰ ਕਰਮੀਜਤ ਅਨਮੋਲ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਸਾਲ ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਸਿਆਸਤ ਵਿੱਚ ਵੀ ਆਪਣਾ ਹੱਥ ਆਜ਼ਮਾਇਆ। ਪਰ ਬਦਕਿਸਮਤੀ ਨਾਲ ਉਨ੍ਹਾਂ ਨੂੰ ਸਿਆਸਤ ਵਿੱਚ ਸਫਲਤਾ ਹਾਸਿਲ ਨਹੀਂ ਹੋਈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸਿਆਸੀ ਸਮੇਂ ਵਿੱਚੋਂ ਲੰਘ ਪੰਜਾਬੀ ਕਲਾਕਾਰ ਨੇ ਫਿਲਮਾਂ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਨੇ ਆਪਣੀ ਅਪਕਮਿੰਗ ਫਿਲਮ ਦਾ ਐਲਾਨ ਕਰ ਦਿੱਤਾ ਹੈ।
ਦੱਸ ਦੇਈਏ ਕਿ ਅਦਾਕਾਰ ਬੀਨੂੰ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤਾ ਹੈ। ਇਸ ਵਿੱਚ ਫਿਲਮ ਦੀ ਸਟਾਰਕਾਸਟ ਸਣੇ ਨਿਰਦੇਸ਼ਕ ਵੀ ਨਜ਼ਰ ਆ ਰਿਹਾ ਹੈ। ਪੰਜਾਬੀ ਕਲਾਕਾਰ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, Saunkan Saunkanay 2 de set ton…

ਦੱਸ ਦੇਈਏ ਕਿ ਸਿਆਸਤ ਵਿੱਚ ਕਿਸਮਤ ਅਜ਼ਮਾਉਣ ਵਾਲੇ ਇਸ ਕਲਾਕਾਰ ਨੂੰ ਲੋਕਾਂ ਵੱਲੋਂ ਬਹੁਤ ਜ਼ਲੀਲ ਕੀਤਾ ਗਿਆ। ਕਲਾਕਾਰ ਦੀਆਂ ਸੋਸ਼ਲ ਮੀਡੀਆ ਪੋਸਟਾਂ ਉੱਪਰ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਕਮੈਂਟ ਕੀਤੇ ਗਏ। ਹੁਣ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸਾਂਝੀ ਕੀਤੀ ਹੈ, ਅਤੇ ਨਫਰਤ ਫੈਲਾਉਣ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਲਿਖਦੇ ਹੋਏ ਕਿਹਾ…ਤੁਹਾਡੇ ਚੰਗੇ ਵਕਤ ਵਿੱਚ ਤੁਹਾਨੂੰ ਛੱਡਣ ਵਾਲੇ ਮਾੜੇ ਨਹੀਂ ਹੁੰਦੇ…ਤੁਹਾਡੇ ਮਾੜੇ ਵਕਤ ਵਿੱਚ ਤੁਹਾਨੂੰ ਛੱਡਣ ਵਾਲੇ ਚੰਗੇ ਨਹੀਂ ਹੁੰਦੇ…। ਹਾਲਾਂਕਿ ਕਲਾਕਾਰ ਨੇ ਇਹ ਗੱਲ ਕਿਸ ਲਈ ਕਹੀ ਇਹ ਸਪਸ਼ਟ ਨਹੀਂ ਹੋਇਆ ਹੈ।