ਪੰਜਾਬ ਦੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਅਦਾਕਾਰਾ-ਰਾਜਨੇਤਾ ਕੰਗਨਾ ਰਣੌਤ ਵਿਰੁੱਧ ਅਪਮਾਨਜਨਕ ਟਿੱਪਣੀ ਕੀਤੀ ਹੈ ਜਿਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੀਡਰ ਸਿਮਰਨਜੀਤ ਸਿੰਘ ਮਾਨ ਨੇ ਇਹ ਟਿੱਪਣੀ ਕੰਗਨਾ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਹੋਣ ਦੇ ਬਿਆਨ ਤੋਂ ਬਾਅਦ ਦਿੱਤੀ ਹੈ।
ਹਰਿਆਣਾ ਵਿੱਚ ਪਹੁੰਚ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ। ਮਾਨ ਨੇ ਕਿਹਾ ਕਿ ਕੰਗਨਾ ਨੂੰ ਬਲਾਤਕਾਰ ਦਾ ਬਹੁਤ ਤਜ਼ੁਰਬਾ ਹੈ ਉਹ ਲੋਕਾਂ ਨੂੰ ਸਮਝਾਵੇ ਕਿ ਬਲਾਤਕਾਰ ਕਿਵੇਂ ਹੁੰਦਾ ਹੈ, ਜਦੋਂ ਪੱਤਰਕਾਰ ਨੇ ਪੁੱਛਿਆ ਕਿ ਬਲਾਤਕਾਰ ਦਾ ਤਜ਼ੁਰਬਾ ਕਿਵੇਂ ਹੈ ਤਾਂ ਮਾਨ ਨੇ ਤਰਕ ਦਿੰਦਿਆਂ ਕਿਹਾ, ਜਿਵੇਂ ਸਾਇਕਲ ਚਲਾਉਣ ਦਾ ਤਜ਼ੁਰਬਾ ਹੁੰਦਾ ਹੈ ਉਵੇਂ ਹੀ ਕੰਗਨਾ ਨੂੰ ਬਲਾਤਕਾਰ ਦਾ ਤਜ਼ੁਰਬਾ ਹੈ।
Karnal: Former MP Simranjit Singh Mann responds to BJP MP Kangana Ranaut's statements, saying, "I don't want to say it, but if she has too much 'experience' with rape, she should explain how it happens."
— IANS (@ians_india) August 29, 2024
When a journalist asks, "What do you mean by experience?" he says, "Just as… pic.twitter.com/qkLoUfxAzC
ਸਿਮਰਨਜੀਤ ਸਿੰਘ ਮਾਨ ਲੋਕਤੰਤਰਿਕ ਤਰੀਕੇ ਨਾਲ ਖਾਲਿਸਤਾਨ ਦੀ ਮੰਗ ਕਰਦੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਹਨ। ਮਾਨ ਸਾਲ 1989 ‘ਚ ਪਹਿਲੀ ਵਾਰ ਤਰਨਤਾਰਨ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਹ 4 ਲੱਖ 80 ਹਜ਼ਾਰ ਵੋਟਾਂ ਦੇ ਰਿਕਾਰਡ ਤੋੜ ਫ਼ਰਕ ਨਾਲ ਜਿੱਤੇ ਸਨ। ਇਸ ਤੋਂ ਬਾਅਦ 1999 ਤੇ 2022 ‘ਚ ਸੰਗਰੂਰ ਤੋਂ ਉਹ ਲੋਕ ਸਭਾ ‘ਚ ਪਹੁੰਚੇ ਸਨ। ਸਿਮਰਨਜੀਤ ਸਿੰਘ ਮਾਨ ਸਾਬਕਾ IPS ਅਫ਼ਸਰ ਰਹਿ ਚੁੱਕੇ ਹਨ। ਉਨ੍ਹਾਂ ਨੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਆਪਣੀ ਵਿਵਾਦਤ ਫਿਲਮ ਐਮਰਜੈਂਸੀ ਦੀ ਪ੍ਰਮੋਸ਼ਨ ਦੌਰਾਨ ਕੰਗਨਾ ਨੇ ਬਿਆਨ ਦਿੱਤਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਉੱਥੇ ਬਲਾਤਕਾਰ ਹੋਏ ਤੇ ਉੱਥੇ ਲਾਸ਼ਾਂ ਟੰਗੀਆਂ ਗਈਆਂ ਸਨ। ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ ਉਹ ਸਰਾਸਰ ਗ਼ਲਤ ਹੈ, ਬੰਗਲਾਦੇਸ਼ ਵਿੱਚ ਜੋ ਹੋਇਆ ਉਹ ਇੱਥੇ ਹੋਣ ਵਿੱਚ ਦੇਰ ਨਹੀਂ ਲੱਗਣੀ। ਇਸ ਤੋਂ ਬਾਅਦ ਲਗਾਤਾਰ ਕੰਗਨਾ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਖ਼ਿਲਾਫ਼ ਵਿਰੋਧ ਜਤਾ ਰਹੀਆਂ ਹਨ।