ਚੰਡੀਗੜ੍ਹ ਤੋਂ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਡਾ: ਰੀਤੂ ਸਿੰਘ ਲੰਘੀ ਰਾਤ ਗੰਭੀਰ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਵਿੱਚ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਸਿੱਕਿਆਂ ਨਾਲ ਤੋਲਦੇ ਸਮੇਂ ਅਚਾਨਕ ਕੰਡਾ ਟੁੱਟ ਗਿਆ ਅਤੇ ਰਿਤੂ ਸਿੰਘ ਡਿੱਗ ਪਈ। ਕੰਡੇ ਦਾ ਇੱਕ ਹਿੱਸਾ ਉਨ੍ਹਾਂ ਦੇ ਸਿਰ ਵਿੱਚ ਵੱਜਿਆ ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਡੂੰਘੀ ਸੱਟ ਲੱਗ ਗਈ।

ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਸਮਰਥਕਾਂ ਨੇ ਉਨ੍ਹਾਂ ਦੇ ਸਿਰ ‘ਚੋਂ ਖੂਨ ਵਗ ਰਿਹਾ ਦੇਖ ਕੇ ਉਨ੍ਹਾਂ ਨੂੰ ਕੱਪੜੇ ਨਾਲ ਢੱਕ ਦਿੱਤਾ ਅਤੇ ਹਸਪਤਾਲ ਲੈ ਗਏ। ਹਸਪਤਾਲ ਦੀ ਡਾਕਟਰ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ। ਓਥੇ ਹੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਪੱਖ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਚੋਣ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਮੋਦੀ ਨੂੰ ਪੰਜਾਬ ਵਿਚ ਮਜ਼ਬੂਤ ਕਰਨ ਦੀ ਅਪੀਲ ਕੀਤੀ।