ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਹੋਵੇਗੀ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।