ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤੇ ਜਾਣ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਹਨਾਂ ਵੱਲੋਂ ਧਾਰਮਿਕ ਸਜ਼ਾ ਜਲਦ ਲਗਾਏ ਜਾਣ ਨੂੰ ਲੈ ਕੇ ਬੇਨਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਢਾਈ ਮਹੀਨਿਆਂ ਤੋਂ ਉਹ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ਦੇ ਵਿੱਚ ਆਪਣਾ ਯੋਗਦਾਨ ਨਹੀਂ ਦੇ ਸਕੇ। ਜਿਸ ਕਰਕੇ ਉਹਨਾਂ ਵੱਲੋਂ ਇਹ ਬੇਨਤੀ ਪੱਤਰ ਦਿੱਤਾ ਗਿਆ ਹੈ। ਉਹਨਾਂ ਦੇ ਕੁਝ ਆਪਣੇ ਘਰੇਲੂ ਵੀ ਕੰਮ ਹਨ ਜਿਸ ਕਰਕੇ ਉਹਨਾਂ ਨੂੰ ਜਲਦ ਤੋਂ ਜਲਦ ਧਾਰਮਿਕ ਸਜ਼ਾ ਸੁਣਾਈ ਜਾਵੇ ਤਾਂ ਕਿ ਉਹ ਆਪਣੇ ਕਾਰਜ ਕਰ ਸਕਣ।
ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋਣ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਕੁਝ ਪਰਿਵਾਰਿਕ ਅਤੇ ਸਮਾਜਿਕ ਕਾਰਜ ਅਧੂਰੇ ਹਨ ਅਤੇ ਜਿਸ ਕਰਕੇ ਉਹਨਾਂ ਨੂੰ ਜਲਦ ਤੋਂ ਜਲਦ ਸਜ਼ਾ ਸੁਣਾਈ ਜਾਵੇ। ਉਹਨਾਂ ਕਿਹਾ ਕਿ ਜਦੋਂ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਉਹਨਾਂ ਨੂੰ ਤਨਖਾਹੀਆਂ ਐਲਾਨ ਕੀਤਾ ਗਿਆ ਹੈ ਉਸ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਉਹ ਆਪਣੇ ਘਰ ਦੇ ਵਿੱਚ ਹੀ ਹਨ ਅਤੇ ਕੋਈ ਵੀ ਕਾਰਜ ਨਹੀਂ ਕਰ ਪਾ ਰਹੇ। ਜੇਕਰ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਸ ਨੂੰ ਪੂਰਾ ਕਰਕੇ ਬਾਕੀ ਦੇ ਕਾਰਜ ਵੀ ਨੇਪਰੇ ਚਾੜ੍ਹੇ ਜਾ ਸਕਣਗੇ।
ਇਸ ਮੌਕੇ ਡਾਕਟਰ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਲਈ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ‘ਤੇ ਅਕਾਲੀ ਦਲ ਅਤੇ ਸੁਖਬੀਰ ਬਾਦਲ ਦਾ ਸਰਗਰਮ ਹੋਣਾ ਬਹੁਤ ਜ਼ਰੂਰੀ ਹੈ, ਪਰ ਉਹ ਸਿਆਸਤਦਾਨ ਹੋਣ ਦੇ ਨਾਲ-ਨਾਲ ਇਕ ਪਿਤਾ ਵੀ ਹਨ। ਸੁਖਬੀਰ ਬਾਦਲ ਦੀ ਬੇਟੀ ਦਾ ਵਿਆਹ ਹੋ ਰਿਹਾ ਹੈ ਅਤੇ ਇਸ ਦੀ ਸਾਰੀ ਜਿੰਮੇਵਾਰੀ ਵੀ ਸੁਖਬੀਰ ਦੇ ਸਿਰ ਹੈ ਕਿਉਂਕਿ ਵੱਡੇ ਬਾਦਲ ਸਾਹਿਬ ਇਸ ਦੁਨੀਆਂ ਵਿੱਚ ਨਹੀਂ ਹਨ ਅਤੇ ਉਨ੍ਹਾਂ ਦਾ ਪੁੱਤਰ ਵੀ ਅਜੇ ਛੋਟਾ ਹੈ, ਇਸ ਲਈ ਇੱਕ ਪਿਤਾ ਲਈ ਆਪਣੀ ਧੀ ਦਾ ਵਿਆਹ ਕਰਨਾ ਵੱਡੀ ਜ਼ਿੰਮੇਵਾਰੀ ਹੈ। ਸੁਖਬੀਰ ਬਾਦਲ ਵੱਡੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਕਈ ਲੋਕਾਂ ਨੂੰ ਸੱਦਣਾ ਪੈਂਦਾ ਹੈ। ਪਰ ਸੁਖਬੀਰ ਬਾਦਲ ਦੀ ਧੀ ਤੋਂ ਇਲਾਵਾ ਅਸੀਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਧੀਆਂ ਲਈ ਵੀ ਚਿੰਤਤ ਹਾਂ, ਜਿਨ੍ਹਾਂ ਨੂੰ ਆਪਣੀਆਂ ਧੀਆਂ ਦੇ ਵਿਆਹ ਕਰਵਾਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕਿਸਾਨ ਪਿਉ ਨੇ ਉਨ੍ਹਾਂ ਦੀਆਂ ਫਸਲਾਂ ਨਹੀਂ ਖਰੀਦੀਆਂ। ਅਕਾਲੀ ਦਲ ਲਈ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਨੂੰ ਮੂੰਹ ਤੋੜ ਜਵਾਬ ਦੇਣ ਤੋਂ ਬਾਅਦ ਪੰਜਾਬ ਦੇ ਗੰਭੀਰ ਮੁੱਦੇ ਸਭ ਤੋਂ ਅਹਿਮ ਹਨ।