ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤਾ 7 ਦਿਨ ਦਾ ਸਮਾਂ, ਜਾਣੋ ਕੀ ਹੈ ਮਾਮਲਾ…..!

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਇਕ-ਦੂਜੇ ਨੂੰ ਆੜੇ ਹੱਥੀਂ ਲੈਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ । ਉਧਰ ਹੀ ਹੁਣ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੂੰ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਜਿਹਾ ਨਾ ਕਰਨ ਤੇ  ‘ਆਪ’ ਨੇਤਾ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।

ਦਸ ਦੇਈਏ ਕਿ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਅਕਾਲੀ ਦਲ ਦੇ ਪ੍ਰਧਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨ, ਜੇਕਰ ਸੀ.ਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਪਾਲਿਸੀ ਤਹਿਤ 108.73 ਕਰੋੜ ਰੁਪਏ ਦਾ ਫਾਇਦਾ ਦੇਣ ਦਾ ਦੋਸ਼ ਲਾਇਆ ਸੀ।

Advertisement