ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤਾ ਵੱਡਾ ਤੋਹਫਾ

ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।

ਦਸ ਦੇਈਏ ਕਿ ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

Advertisement