ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ਤੇ ਰੱਖੇ- ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

Advertisement