ਸੋਨਾ ਖਰੀਦਣ ਵਾਲਿਆਂ ਲਈ ਸਰਾਫਾ ਬਾਜ਼ਾਰ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਅੱਜ ਸਰਾਫਾ ਬਾਜ਼ਾਰ ਖੁੱਲ੍ਹਣ ਨਾਲ ਸੋਨੇ ਦੀ ਕੀਮਤ ‘ਚ ਫਿਰ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸੋਨਾ 1070 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ। ਦੱਸ ਦੇਈਏ ਕਿ ਟੈਕਸ ਅਤੇ ਐਕਸਾਈਜ਼ ਡਿਊਟੀ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ਹਰ ਰੋਜ਼ ਵਧਦੀਆਂ-ਘਟਦੀਆਂ ਰਹਿੰਦੀਆਂ ਹਨ।
ਜ਼ਿਕਰਯੋਗ ਹੈ ਕਿ ਸਰਾਫਾ ਬਾਜ਼ਾਰ ‘ਚ 18 ਕੈਰੇਟ ਤੋਂ 24 ਕੈਰੇਟ ਸੋਨੇ ਦੀ ਕੀਮਤ ‘ਚ ਫਿਰ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ 24 ਕੈਰੇਟ ਸੋਨੇ ਦੀ ਕੀਮਤ 1070 ਰੁਪਏ ਦੀ ਗਿਰਾਵਟ ਨਾਲ 68880 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਜਦਕਿ 26 ਜੁਲਾਈ ਨੂੰ ਇਸ ਦੀ ਕੀਮਤ 69950 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਤੋਂ ਇਲਾਵਾ ਜੇਕਰ 22 ਕੈਰੇਟ ਸੋਨੇ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ 1000 ਰੁਪਏ ਡਿੱਗ ਕੇ 63150 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। 26 ਜੁਲਾਈ ਨੂੰ ਇਸ ਦੀ ਕੀਮਤ 64150 ਰੁਪਏ ਸੀ।
ਸੋਨੇ ਤੋਂ ਇਲਾਵਾ ਜੇਕਰ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ। ਸ਼ਨੀਵਾਰ ਨੂੰ ਬਾਜ਼ਾਰ ‘ਚ ਚਾਂਦੀ ਦੀ ਕੀਮਤ 84500 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਤੋਂ ਪਹਿਲਾਂ 26 ਜੁਲਾਈ ਨੂੰ ਵੀ ਇਸ ਦੀ ਇਹੀ ਕੀਮਤ ਸੀ।