ਸ੍ਰੀ ਦਰਬਾਰ ਸਾਹਿਬ ਵਿਖੇ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ, ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਫਿਰ ਬਸੰਤੀ ਰੰਗ ਦੇ ਪੁਸ਼ਾਕੇ ਨਿਸ਼ਾਨ ਸਾਹਿਬ ‘ਤੇ ਚੜ੍ਹਾਏ ਗਏ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਦੇ ਆਦੇਸ਼ਾਂ ਦੇ ਬਾਅਦ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਨਿਰਧਾਰਿਤ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਦਰਅਸਲ, SGPC ਨੇ ਇੱਕ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਕੇਸਰੀ ਰੰਗ ਬਦਲ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਣਾ ਚਾਹੀਦਾ ਹੈ, ਕਿਉਂਕਿ ਕੇਸਰੀ ਰੰਗ ਭਗਵਾਂ ਰੰਗ ਦਾ ਭੁਲੇਖਾ ਪਾਉਂਦਾ ਹੈ।

Advertisement