ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸੰਕਰ ਹਨ।
ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਬਣਾਈਆਂ ਜਾਂਦੀਆਂ ਇਹਨਾਂ ਕਮੇਟੀਆਂ ਵਿੱਚ ਟੂਰ ਪ੍ਰੋਗਰਾਮਾਂ ਰਾਹੀ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ । ਜਿਸਦੀ ਰਿਪੋਰਟਾਂ ਤਿਆਰ ਕਰਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਅਧਾਰ ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਕੀਤੀ ਜਾਵੇਗੀ।