ਹਰਿਆਣਾ ਰਾਜ ਸਭਾ ਚੋਣਾਂ: ਕਿਰਨ ਚੌਧਰੀ ਨੇ ਵਿਧਾਇਕ ਅਹੁੱਦੇ ਤੋਂ ਦਿੱਤਾ ਅਸਤੀਫਾ

21 ਅਗਸਤ ਨੂੰ ਹਰਿਆਣਾ ਦੀ ਇਕਲੌਤੀ ਰਾਜ ਸਭਾ ਸੀਟ ਲਈ ਨਾਮਜ਼ਦਗੀ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਵੀ ਸੂਬੇ ਦੀ ਸਿਆਸਤ ਵਿੱਚ ਹਲਚਲ ਮਚ ਗਈ ਸੀ। ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਕਿਰਨ ਚੌਧਰੀ ਨੇ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ।

ਮੰਗਲਵਾਰ ਨੂੰ ਉਨ੍ਹਾਂ ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪਿਆ ਅਤੇ ਸਪੀਕਰ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਜਿਹੇ ‘ਚ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਭਾਜਪਾ ਤੋਂ ਰਾਜ ਸਭਾ ਦੀ ਉਮੀਦਵਾਰ ਹੋਵੇਗੀ। ਵੱਡੀ ਗੱਲ ਇਹ ਹੈ ਕਿ ਉਨ੍ਹਾਂ ਦੀ ਨਿਰਵਿਰੋਧ ਚੋਣ ਵੀ ਲਗਭਗ ਤੈਅ ਹੈ।

Advertisement