ਹਰਿਆਣਾ ਵਿਧਾਨ ਸਭਾ ਦੇ ਮੁੱਦੇ ਨੂੰ ਲੈ ਕੇ ਗਵਰਨਰ ਨੂੰ ਮਿਲੇ ਪੰਜਾਬ ਦੇ ਵਿੱਤ ਮੰਤਰੀ, ਸੌਂਪਿਆ ਮੰਗ ਪੱਤਰ

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਹਰਪਾਲ ਚੀਮਾ ਨੇ ਗਵਰਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਹੈ।

ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮਿਲ ਚੁੱਕੇ ਹਾਂ। ਚੰਡੀਗ੍ਹੜ ਪੰਜਾਬ ਦੀ ਰਾਜਧਾਨੀ ਹੈ। ਹਰਿਆਣਾ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਬਣਾਉਣ ਦਾ ਕੋਈ ਅਧਿਕਾਰ ਨਹੀਂ। ਅਸੀਂ1 ਇੰਚ ਵੀ ਜਗ੍ਹਾ ਹਰਿਆਣਾ ਨੂੰ ਨਹੀਂ ਦੇਣ ਦਿਆਂਗੇ। ਅਸੀਂ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਗੱਲਾਂ ‘ਤੇ ਵਿਚਾਰ ਕਰਨਗੇ। ਅਸੀਂ ਉਨ੍ਹਾਂ ਨੂੰ ਬਹੁਤ ਸਾਰੇ ਦਸਤਾਵੇਜ਼ ਸੌਂਪੇ ਹਨ।

Advertisement