ਹਰਿਆਣਾ ਸਰਕਾਰ ਨੂੰ ਲੱਗਿਆ ਝਟਕਾ,ਸ਼ੁਭਕਰਨ ਸਿੰਘ ਦਾ ਮਾਮਲਾ ਪਹੁੰਚਿਆ SC

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ ਦੀ ਨਿਆਂਇਕ ਜਾਂਚ ਉੱਤੇ ਸਟੇਅ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਰਿਪੋਰਟ ਉੱਤੇ ਵਿਚਾਰ ਕੀਤਾ ਜਾਵੇਗਾ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਪੁਲਿਸ ਨਾਲ ਝੜਪ ਦੌਰਾਨ ਮੌਤ ਦੀ ਜਾਂਚ ਹਾਈਕੋਰਟ ਦੇ ਰਿਹਾਇਡ ਜੱਜ ਤੋਂ ਕਰਵਾਉਣ ਦੇ ਹਾਈਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਹਰਿਆਣਾ ਸਰਕਾਰ ਨੇ ਚੁਣੌਤੀ ਦਿੱਤੀ ਸੀ। ਹਰਿਆਣਾ ਦੇ ਵਕੀਲ ਪ੍ਰਦੀਪ ਤੇ ਪਟੀਸ਼ਨਕਰਤਾ ਹਰਿੰਦਰ ਪਾਲ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸਨ।

ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੇ ਨਿਰਦੇਸ਼ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਰਿਟਾਇਡ  ਹਾਈ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਜੋ ਕਮੇਟੀ ਬਣੀ ਹੈ ਉਸ ਵਿੱਚ ਹਰਿਆਣਾ ਤੇ ਪੰਜਾਬ ਦੋਵਾਂ ਦੇ ADGP ਰੈਂਕ ਦੇ ਅਧਿਕਾਰੀ ਸ਼ਾਮਲ ਹਨ ਜਿਸ ਨਾਲ ਲੋਕਾਂ ਦਾ ਕਾਨੂੰਨ ਵਿੱਚ ਭਰੋਸਾ ਮਜਬੂਤ ਹੋਵੇਗਾ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਹਾਈਕੋਰਟ ਵਿੱਚ ਚੱਲ ਰਿਹਾ ਹੈ ਜਿਸ ਦੀ ਸੁਣਵਾਈ 10 ਅਪ੍ਰੈਲ ਨੂੰ ਹੋਣੀ ਹੈ ਤੇ ਰਿਪੋਰਟ ਵੀ ਕੋਰਟ ਵਿੱਚ ਦਾਖ਼ਲ ਨਹੀਂ ਹੋਇਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਇਸ ਮਾਮਲੇ ਉੱਤੇ ਵਿਚਾਰ ਕੀਤਾ ਜਾ ਸਕਦਾ ਹੈ। ਅਜਿਹੇ ਵਿੱਚ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।

Advertisement