ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਉਧਰ, ਕਿਸਾਨਾਂ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਕੂਚ ਕਰਨਗੇ।
ਕਿਸਾਨ ਆਗੂ ਮਨਜੀਤ ਰਾਏ ਨੇ ਆਖਿਆ ਹੈ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਆਖਿਆ ਕਿ ਆਖਰੀ ਫੈਸਲਾ ਮੀਟਿੰਗ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਦਿੱਲੀ ਜਾਣਾ ਚਾਹੁੰਦੇ ਸੀ ਅਤੇ ਸ਼ਾਂਤਮਈ ਢੰਗ ਨਾਲ ਹੀ ਦਿੱਲੀ ਵੱਲ ਜਾ ਰਹੇ ਸੀ, ਪਰ ਹਰਿਆਣਾ ਸਰਕਾਰ ਨੇ ਬੇਵਜ੍ਹਾ ਰੋਕਾਂ ਲਾ ਕੇ ਇਥੇ ਰੋਕ ਲਿਆ ਗਿਆ। ਉਹ ਹਾਈਕੋਰਟ ਦੇ ਤਾਜ਼ਾ ਹੁਕਮਾਂ ਦਾ ਸਵਾਗਤ ਕਰਦੇ ਹਨ।
ਦਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਦਾਇਰ ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ NH-44 ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।