ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿੱਚ ਵੋਟਰਾਂ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਅਦਾਇਗੀ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਗੁਆਂਢੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਪੇਡ ਛੁੱਟੀ ਐਲਾਨੀ ਹੈ।

ਦਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਵੋਟਰ ਸੂਚੀ ਵਿਚ ਦਰਜ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੰਮ ਕਰ ਰਿਹਾ ਹੈ, ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਜਮ੍ਹਾ ਕਰਵਾਏ। 5 ਅਕਤੂਬਰ ਨੂੰ ਸਮਰੱਥ ਅਧਿਕਾਰੀ ਵਿਸ਼ੇਸ਼ ਛੁੱਟੀ ਲੈਣ ਦੇ ਯੋਗ ਹੋਣਗੇ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਛੁੱਟੀ ਮੁਲਾਜ਼ਮਾਂ ਦੀ ਛੁੱਟੀ ਸੂਚੀ ਵਿੱਚੋਂ ਨਹੀਂ ਕੱਟੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਸ ਨੂੰ ਵੀ ਅਦਾਇਗੀ ਛੁੱਟੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ 25 ਸਤੰਬਰ, 2024 ਅਤੇ 1 ਅਕਤੂਬਰ, 2024 (ਵੋਟਿੰਗ ਦੇ ਪੜਾਅ ‘ਤੇ ਨਿਰਭਰ ਕਰਦਿਆਂ) ਨੂੰ ਅਦਾਇਗੀਸ਼ੁਦਾ ਛੁੱਟੀਆਂ ਵਜੋਂ ਘੋਸ਼ਿਤ ਕੀਤਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।