ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ ਗਿਆ । ਹਾਲਾਂਕਿ ਹੁਣ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।

ਹਿਮਾਚਲ ਪ੍ਰਦੇਸ਼ ਬਾਲ ਵਿਆਹ ਰੋਕੂ ਬਿੱਲ-2024 ਨੂੰ ਸਦਨ ਵਿੱਚ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ। ਰਾਜ ਦੇ ਸਿਹਤ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀਰਾਮ ਸ਼ਾਂਡਿਲ ਨੇ ਵਿਧਾਨ ਸਭਾ ਵਿੱਚ ਬਾਲ ਵਿਆਹ ਰੋਕ (ਹਿਮਾਚਲ ਪ੍ਰਦੇਸ਼ ਸੋਧ ਬਿੱਲ, 2024) ਪੇਸ਼ ਕੀਤਾ। ਇਸ ਦੌਰਾਨ ਇਸ ‘ਤੇ ਕੋਈ ਚਰਚਾ ਨਹੀਂ ਹੋਈ ਅਤੇ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ। ਜਿਸ ਤੋਂ ਇਸ ਨੂੰ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ ਗਿਆ ਹੈ। ਰਾਜਪਾਲ ਤੋਂ ਮਨਜ਼ੂਰੀ ਮਿਲਣ ਮਗਰੋਂ ਹੀ ਇਹ ਲਾਗੂ ਹੋਵੇਗਾ।

Advertisement