12 ਨਵੰਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਸਜਾਏ ਜਾਣਗੇ। ਜਿਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਇਸ ਦਿਨ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ।

Advertisement