14-15 ਮਾਰਚ ਨੂੰ ਹੋ ਸਕਦਾ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ

ਲੋਕ ਸਭਾ ਚੋਣਾਂ ਦੇ ਤਰੀਕਿਆਂ ਦਾ ਐਲਾਨ ਜਲਦ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ 14-15 ਮਾਰਚ ਦੇ ਆਸਪਾਸ ਆਮ ਚੋਣਾਂ ਦਾ ਐਲਾਨ ਸੰਭਵ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਲਈ ਲਗਾਤਾਰ ਤਿਆਰੀਆਂ ਕਰ ਰਿਹਾ ਹੈ ਅਤੇ ਇਹ ਆਖਰੀ ਪੜਾਅ ‘ਤੇ ਹੈ। ਇਸ ਸਮੇਂ ਚੋਣ ਕਮਿਸ਼ਨ ਦੇ ਅਧਿਕਾਰੀ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਈ ਰਾਜਾਂ ਦਾ ਦੌਰਾ ਕਰ ਰਹੇ ਹਨ। ਭਾਜਪਾ ਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਕਾਂਗਰਸ ਆਪਣੇ ਵਿਰੋਧੀ ਗਠਜੋੜ ਦੇ ਭਾਈਵਾਲਾਂ ਨਾਲ ਮਿਲ ਕੇ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੀ ਹੋਈ ਹੈ।

ਗੌਰਤਲਬ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ ਪਹਿਲੀ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਕਰੀਬ 195 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਹੈ।

Advertisement