ਸੁਤੰਤਰਤਾ ਦਿਵਸ ਤੇ ਝੰਡਾ ਲਹਿਰਾਉਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਰਾਜ ਨਿਵਾਸ ਵਿਚਾਲੇ ਨਵੇਂ ਟਕਰਾਅ ਦਾ ਕਾਰਨ ਬਣ ਗਿਆ ਹੈ। ਸੁਤੰਤਰਤਾ ਦਿਵਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਥਾਂ ਛਤਰਸਾਲ ਸਟੇਡੀਅਮ ‘ਚ ਕੈਬਨਿਟ ਮੰਤਰੀ ਆਤਿਸ਼ੀ ਆਤਿਸ਼ੀ ਝੰਡਾ ਨਹੀਂ ਲਹਿਰਾ ਸਕੇਗੀ।
ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਜ਼ਾਦੀ ਦਿਵਸ ‘ਤੇ ਛਤਰਸਾਲ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਵਿੱਚ ਆਤਿਸ਼ੀ ਨੂੰ ਝੰਡਾ ਲਹਿਰਾਉਣ ਦੀ ਇੱਛਾ ਜਤਾਈ ਸੀ। ਵਿਭਾਗ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 15 ਅਗਸਤ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਲਈ ਆਤਿਸ਼ੀ ਨੂੰ ਅਧਿਕਾਰਤ ਕਰਨ ਦਾ ਦਿੱਤਾ ਗਿਆ ਨਿਰਦੇਸ਼ ਕਾਨੂੰਨੀ ਤੌਰ ‘ਤੇ ਅਵੈਧ ਹੈ ਅਤੇ ਇਸ ‘ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ। ਨਾਲ ਹੀ ਇਹ ਵੀ ਕਿਹਾ ਗਿਆ ਕਿ ਕੇਜਰੀਵਾਲ ਨੂੰ ਪੱਤਰ ਲਿਖਣਾ ਤੇ ਤਿਹਾੜ ਜੇਲ੍ਹ ਤੋਂ ਇਸ ਤਰ੍ਹਾਂ ਦੀ ਗੱਲਬਾਤ ਕਰਨਾ ਮਨਜ਼ੂਰ ਨਹੀਂ ਹੈ ਅਤੇ ਇਹ ਨਿਯਮਾਂ ਦੀ ਉਲੰਘਣਾ ਹੈ।