2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ ਪਰ ਇਹ ਔਸਤ ਤਾਪਮਾਨ ਤੋਂ 4.3 ਡਿਗਰੀ ਵੱਧ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ 30 ਸ਼ਹਿਰਾਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵਾਲੇ ਖੇਤਰਾਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਿਆ ਹੈ।

ਹਿਮਾਚਲ ਦੀ ਸਰਹੱਦ ਨਾਲ ਲੱਗਦੇ ਕੁਝ ਖੇਤਰ ਮੱਧਮ ਵਰਖਾ ਵਾਲੇ ਖੇਤਰ ਵਿੱਚ ਸ਼ਾਮਲ ਹਨ। ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਬਿਜਲੀ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ।

ਦਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਤੋਂ ਮੌਨਸੂਨ ਘੱਟ ਦਬਾਅ ਵਾਲੇ ਖੇਤਰ ਦੀ ਰੇਖਾ ਆਮ ਤੌਰ ‘ਤੇ ਰਾਜਸਥਾਨ ਨੇੜੇ ਦੱਖਣ ਵਿੱਚ ਬਣੀ ਹੋਈ ਸੀ। ਅੱਜ ਇਸ ਦਾ ਪੱਛਮੀ ਸਿਰਾ ਉੱਤਰ ਵੱਲ ਵਧੇਗਾ। ਉਹ ਆਪਣੀ ਆਮ ਸਥਿਤੀ ਵਿੱਚ ਵਾਪਸ ਆ ਜਾਵੇਗਾ। ਇਸ ਦੇ ਨਾਲ ਹੀ ਚੱਕਰਵਾਤ ਕਮਜ਼ੋਰ ਹੋ ਕੇ ਪਾਕਿਸਤਾਨ ਵੱਲ ਵਧੇਗਾ ਅਤੇ ਇਸ ਦਾ ਪ੍ਰਭਾਵ ਖਤਮ ਹੋ ਜਾਵੇਗਾ।

Advertisement