ਅਗਲੇ 24 ਘੰਟੇ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਲਈ ਚੇਤਾਵਨੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਮੁਹਾਲੀ, ਰਾਜਪੁਰਾ, ਪਟਿਆਲਾ, ਅੰਮ੍ਰਿਤਸਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੜਕਾਂ ਉਤੇ ਪਾਣੀ ਭਰ ਗਿਆ ਹੈ ਤੇ ਆਵਾਜਾਈ ਦੀ ਵੱਡੀ ਸਮੱਸਿਆ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ।…

Read More

ਆਜ਼ਾਦੀ ਦਿਹਾੜੇ ਮੌਕਾ ਕਿਸਾਨਾਂ ਦਾ ਅੱਜ ਟਰੈਕਟਰ ਮਾਰਚ, 18 ਥਾਵਾਂ ‘ਤੇ ਕੀਤੀ ਜਾਵੇਗੀ ਪ੍ਰੇਡ

ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨ ਅੱਜ ਆਜ਼ਾਦੀ ਦਿਵਸ ਮੌਕੇ ਟਰੈਕਟਰ ਮਾਰਚ ਕਰਨਗੇ। ਇਸ ਦੌਰਾਨ ਕਿਸਾਨ ਆਪਣੇ ਟਰੈਕਟਰਾਂ ‘ਤੇ ਕਿਸਾਨ ਝੰਡੇ ਅਤੇ ਤਿਰੰਗੇ ਨਾਲ ਨਿਕਲਣਗੇ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਹੜ੍ਹ ਆਉਣ ਦੀ ਸੂਰਤ ਵਿੱਚ ਸ਼ੰਭੂ ਨੇੜਲੇ ਸਾਰੇ ਪਿੰਡਾਂ ਵਿੱਚ ਕਿਸਾਨ ਮਦਦ ਅਤੇ ਹੋਰ ਸਮਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ…

Read More

CAS ਨੇ ਖਾਰਜ ਕੀਤੀ ਵਿਨੇਸ਼ ਫੋਗਾਟ ਦੀ ਅਪੀਲ, ਨਹੀਂ ਮਿਲੇਗਾ ਮੈਡਲ

ਪੈਰਿਸ ਓਲੰਪਿਕ 2024 ਤੋਂ ਬਾਅਦ ਭਾਰਤੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦੇ ਸਮਰਥਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਚਾਂਦੀ ਦੇ ਤਗਮੇ ਲਈ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ। ਇਸ ਅਰਜ਼ੀ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ, ਹੁਣ ਇਸ ਮਾਮਲੇ ਦਾ ਫੈਸਲਾ ਬੁੱਧਵਾਰ ਨੂੰ ਆ ਗਿਆ ਹੈ। CAS…

Read More

78ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ BSF ਦੇ DIG ਨੇ ਲਹਿਰਾਇਆ ਤਿਰੰਗਾ

ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ‘ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਾਹਗਾ ਬਾਰਡਰ ‘ਤੇ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਡੀਆਈਜੀ ਬਾਰਡਰ ਰੇਂਜ ਐੱਸ ਐੱਸ ਚੰਦੇਲ ਨੇ ਝੰਡਾ ਲਹਿਰਾਇਆ, ਉਪਰੰਤ ਮਠਿਆਈਆਂ ਵੰਡੀਆਂ ਗਈਆਂ। ਡੀਆਈਜੀ ਐੱਸ ਐੱਸ ਚੰਦੇਲ ਨੇ ਦੇਸ਼ ਵਾਸੀਆਂ ਨੂੰ 78ਵੇਂ ਸੁਤੰਤਰਤਾ…

Read More

78ਵੇਂ ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

78ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁਟਾਏ ਹਨ। ਉਨ੍ਹਾਂ ਦੱਸਿਆ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ…

Read More

PM ਮੋਦੀ ਨੇ 11ਵੀਂ ਵਾਰ ਲਾਲ ਕਿਲ੍ਹੇ ਤੇ ਲਹਿਰਾਇਆ ਤਿਰੰਗਾ, ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ

ਅੱਜ ਦੇਸ਼ ਵਾਸੀ ਆਜ਼ਾਦੀ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਸੰਬੋਧਨ ਤੋਂ ਪਹਿਲਾਂ ਉਨ੍ਹਾਂ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਮੋਦੀ ਨੇ ਲਾਲ ਕਿਲ੍ਹੇ ‘ਤੇ ਲਗਾਤਾਰ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ…

Read More

ਰੱਖੜੀ ਤੇ ਔਰਤਾਂ ਨੂੰ ਵੱਡੀ ਸੌਗਾਤ, 2 ਦਿਨ ਕਰ ਸਕਣਗੀਆਂ ਬੱਸ ਵਿੱਚ ਮੁਫ਼ਤ ਸਫ਼ਰ

19 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ। ਭੈਣਾਂ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਸਜਾਉਣਗੀਆਂ। ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਭੈਣਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਯੂ. ਪੀ. ਸੜਕ ਟਰਾਂਸਪੋਰਟ ਨਿਗਮ ਦੀਆਂ ਬੱਸਾਂ ‘ਚ ਔਰਤਾਂ ਨੂੰ 19 ਅਤੇ 20 ਅਗਸਤ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਇਸ…

Read More

CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, SC ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਵੱਲੋਂ ਕੋਰਟ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ…

Read More

ਡਾ. ਸੁਖਵਿੰਦਰ ਸੁੱਖੀ ਨੇ ਫੜਿਆ ਆਮ ਆਦਮੀ ਦਾ ਪੱਲਾ,

ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਸਵੇਰੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਦ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ‘ਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ ‘ਚ ਸ਼ਾਮਲ…

Read More

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਹੋਇਆ ਐਲਾਨ

ਅੱਜ ਲਗਭਗ ਪੰਜ ਮਹੀਨਿਆ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਨੂੰ ਫਾਇਰ…

Read More