5 ਸੂਬਿਆਂ ਵਿੱਚ ਬਾਰਿਸ਼ ਤੇ ਤੂਫਾਨ ਦਾ Red Alert ਜਾਰੀ

ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮਾਨਸੂਨ ਦੀ ਉੱਤਰੀ ਸੀਮਾ ਇਸ ਸਮੇਂ ਨਵਸਾਰੀ, ਜਲਗਾਓਂ, ਅਮਰਾਵਤੀ, ਚੰਦਰਪੁਰ, ਬੀਜਾਪੁਰ, ਸੁਕਮਾ, ਮਲਕਾਨਗਿਰੀ, ਵਿਜ਼ਿਆਨਗਰਮ ਅਤੇ ਇਸਲਾਮਪੁਰ ਤੋਂ ਹੋ ਕੇ ਲੰਘ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿਚ ਗਰਜ, ਤੂਫ਼ਾਨ ਦੀ ਸੰਭਾਵਨਾ ਹੈ। ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਜਦੋਂ ਕਿ 19 ਤੋਂ 21 ਤਰੀਕ ਤੱਕ ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿਚ ਮੀਂਹ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੱਜ ਪੂਰੇ ਉੱਤਰ ਪ੍ਰਦੇਸ਼ ਵਿਚ ਹੀਟਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਨੇ ਮੱਧ ਪ੍ਰਦੇਸ਼, ਚੰਡੀਗੜ੍ਹ, ਦਿੱਲੀ ਅਤੇ ਹਰਿਆਣਾ ਵਿੱਚ ਹੀਟਵੇਵ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਲੂ ਦੀ ਲਹਿਰ ਦਾ ਅਸਰ ਬਿਹਾਰ ਦੇ ਕੁਝ ਹਿੱਸਿਆਂ ਵਿਚ ਵੀ ਦੇਖਿਆ ਜਾ ਸਕਦਾ ਹੈ।

ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼, ਦੱਖਣੀ ਬਿਹਾਰ, ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44-46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। 19 ਤੋਂ 22 ਜੂਨ ਦੇ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ 19 ਤੋਂ 20 ਜੂਨ 2024 ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ਼, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਾਰਸ਼ ਦੀ ਸੰਭਾਵਨਾ ਹੈ।

Advertisement