ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ। ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿੱਚ ਵੱਖ-ਵੱਖ ਤਰੀਕਾਂ ਨੂੰ ਖਤਮ ਹੋ ਰਿਹਾ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਐਲਾਨ ਕੀਤਾ ਕਿ 543 ਸੀਟਾਂ ਲਈ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਹੋਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ
ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਵਿਧਾਨ ਸਭਾ ਚੋਣਾਂ 13 ਮਈ ਨੂੰ ਹੋਣਗੀਆਂ, ਜਦਕਿ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ।